ਆਂਧਰਾ ਪ੍ਰਦੇਸ਼ ਸਰਕਾਰ ਕਰਵਾਏਗੀ 3000 ਹਿੰਦੂ ਮੰਦਰਾਂ ਦਾ ਨਿਰਮਾਣ
ਅਮਰਾਵਤੀ- ਆਂਧਰਾ ਪ੍ਰਦੇਸ਼ ਦੇ ਹਰ ਪਿੰਡ ‘ਚ ਇਕ ਮੰਦਰ ਹੋਣਾ ਯਕੀਨੀ ਬਣਾਉਣ ਦੀ ਕੋਸ਼ਿਸ਼ ‘ਚ ਸਰਕਾਰ ਨੇ ਕਿਹਾ ਹੈ ਕਿ ਸੂਬੇ ‘ਚ ਵੱਡੇ ਪੱਧਰ ‘ਤੇ ਮੰਦਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਪ ਮੁੱਖ ਮੰਤਰੀ ਕੋਟੂ ਸਤਿਆਨਾਰਾਇਣਾ ਨੇ ਕਿਹਾ ਕਿ ਮੁੱਖ ਮੰਤਰੀ ਵਾਈ. ਐੱਸ. ਜਗਨ ਮੋਹਨ ਰੈੱਡੀ ਦੇ ਨਿਰਦੇਸ਼ਾਂ ‘ਤੇ ਹਿੰਦੂ ਧਰਮ ਦੀ ਰੱਖਿਆ ਅਤੇ ਪ੍ਰਚਾਲ ਲਈ ਇਹ ਪਹਿਲ ਸ਼ੁਰੂ ਕੀਤੀ ਗਈ ਹੈ।
ਸਤਿਆਨਾਰਾਇਣ ਨੇ ਕਿਹਾ ਕਿ ਬਾਕੀ ਮੰਦਰਾਂ ਦਾ ਨਿਰਮਾਣ ਹੋਰ ਸਵੈ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਉਪ ਮੁੱਖ ਮੰਤਰੀ ਮੁਤਾਬਕ 978 ਮੰਦਰਾਂ ਦਾ ਨਿਰਮਾਣ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜਦਕਿ ਹਰ 25 ਮੰਦਰਾਂ ਦਾ ਕੰਮ ਇਕ ਸਹਾਇਕ ਇੰਜੀਨੀਅਰ ਨੂੰ ਸੌਂਪਿਆ ਗਿਆ ਹੈ। ਕੁਝ ਮੰਦਰਾਂ ਦੇ ਪੁਨਰ ਨਿਰਮਾਣ ਅਤੇ ਮੰਦਰਾਂ ‘ਚ ਰੀਤੀ-ਰਿਵਾਜਾਂ ਲਈ ਰੱਖੇ ਗਏ 270 ਕਰੋੜ ਰੁਪਏ ਵਿਚੋਂ 238 ਕਰੋੜ ਰੁਪਏ ਜਾਰੀ ਕੀਤੇ ਗਏ ਹਨ।