ਨਿਵੇਕਲਾ ਉਪਰਾਲਾ, ਹੋਲਾ-ਮਹੱਲਾ ਦੌਰਾਨ ਨਵਜੰਮੇ ਬੱਚਿਆਂ ਤੇ ਮਾਵਾਂ ਨੂੰ ਮਿਲੇਗੀ ਇਹ ਵਿਸ਼ੇਸ਼ ਸਹੂਲਤ

ਸ੍ਰੀ ਅਨੰਦਪੁਰ ਸਾਹਿਬ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਹੋਲਾ-ਮਹੱਲਾ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਨਵਜੰਮੇ ਬੱਚਿਆਂ ਦੀਆਂ ਮਾਂਵਾ ਲਈ ਵਿਸ਼ੇਸ਼ ਤੌਰ ’ਤੇ ‘ਬੇਬੀ ਫੀਡਿੰਗ ਰੂਮ’ ਬਣਾਏ ਜਾ ਰਹੇ ਹਨ। ਜਿੱਥੇ ਬੱਚਿਆਂ ਅਤੇ ਮਾਵਾਂ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲੱਬਧ ਹੋਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਲਾ-ਮਹੱਲਾ ਦੌਰਾਨ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਸਹਾਇਕ ਮੇਲਾ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਦੀਪਾਂਕਰ ਗਰਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰੂਪਨਗਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਅਤੇ ਆਧਾਰਿਤ ਕਮੇਟੀ ਨੂੰ ਢੁੱਕਵੀਆਂ ਥਾਵਾਂ ਦੀ ਚੋਣ ਕਰਕੇ ਬੇਬੀ ਫੀਡਿੰਗ ਰੂਮ ਅਤੇ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

‘ਬੇਬੀ ਫੀਡਿੰਗ ਰੂਮ’ ਲਈ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਹ ‘ਬੇਬੀ ਫੀਡਿੰਗ ਰੂਮ’ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ, ਬੱਸ ਸਟੈਂਡ ਸ੍ਰੀ ਅਨੰਦਪੁਰ ਸਾਹਿਬ, ਥੱਪਲ ਅਤੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਬਣਾਏ ਜਾ ਰਹੇ ਹਨ, ਜਿੱਥੇ ਲੋੜੀਂਦੀਆਂ ਸਹੂਲਤਾਂ ਉਪਲੱਬਧ ਹੋਣਗੀਆਂ ਅਤੇ ਇਸ ਬਾਰੇ ਜਾਣਕਾਰੀ ਦੇਣ ਲਈ ਪੰਜਾਬੀ ਵਿਚ ਜਾਣਕਾਰੀ ਬੋਰਡ ਵੀ ਲਗਾਏ ਜਾਣਗੇ। ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ।

Leave a Reply