ਡਿਪਟੀ ਸਪੀਕਰ ਵੱਲੋਂ ‘ਭਾਰਤ ਦੀ ਸ਼ਾਨ ਡਾਇਮੰਡ ਐਵਾਰਡ’ ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ‘ਭਾਰਤ ਦੀ ਸ਼ਾਨ ਡਾਇਮੰਡ ਐਵਾਰਡ’ ਜੇਤੂ ਇੰਟਰਨੈਸ਼ਨਲ ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਮੈਂਬਰਾਂ ਦਾ ਉਚੇਚਾ ਸਨਮਾਨ ਕੀਤਾ ਗਿਆ। ਡਿਪਟੀ ਸਪੀਕਰ ਨੇ ਦੇਸ਼ਾਂ-ਵਿਦੇਸ਼ਾਂ ‘ਚ ਧਾਕ ਜਮਾਉਣ ਅਤੇ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੇ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੀ ਸ਼ਾਨ ਐਵਾਰਡ ਅਤੇ ਡਾਇਮੰਡ ਜੇਤੂ ਗੱਤਕਾ ਗਰੁੱਪ ਨੇ ਪੰਜਾਬ ਦੀ ਸ਼ਾਨ ਵਧਾਈ ਹੈ, ਜਿਸ ਲਈ ਸਮੂਹ ਮੈਂਬਰ ਵਧਾਈ ਦੇ ਪਾਤਰ ਹਨ। ਉਨ੍ਹਾਂ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਚੜ੍ਹਦੀ ਕਲਾ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਹੁਨਰ ਦੀ ਕਮੀ ਨਹੀਂ ਹੈ ਅਤੇ ਹੁਨਰ ਨੂੰ ਪਛਾਨਣ ਦੀ ਲੋੜ ਹੈ।