ਹਿਮਾਚਲ ‘ਚ ਵੱਡਾ ਹਾਦਸਾ; ਹਾਦਸਾਗ੍ਰਸਤ ਕਾਰ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ ਦੋ ਨੌਜਵਾਨ

ਮੰਡੀ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ‘ਚ ਬੁੱਧਵਾਰ ਦੇਰ ਰਾਤ ਇਕ ਕਾਰ ਹਾਦਸਾਗ੍ਰਸਤ ਅਤੇ ਇਸ ਵਿਚ ਅੱਗ ਲੱਗਣ ਨਾਲ ਦੋ ਨੌਜਵਾਨ ਜ਼ਿੰਦਾ ਸੜ ਗਏ, ਜਦਕਿ ਇਕ ਹੋਰ ਗੰਭੀਰ ਰੂਪ ਨਾਲ ਝੁਲਸ ਗਿਆ। ਪੁਲਸ ਸਬ-ਇੰਸਪੈਕਟਰ ਲੋਕੇਂਦਰ ਨੇਗੀ ਨੇ ਦੱਸਿਆ ਕਿ ਘਟਨਾ ਪਧਰ ਖੇਤਰ ‘ਚ ਰਾਤ ਕਰੀਬ 11 ਵਜੇ ਵਾਪਰੀ। ਇਕ ਨੌਜਵਾਨ ਨੂੰ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਸਮੇਂ ਰਹਿੰਦੇ ਕਾਰ ‘ਚੋਂ ਬਾਹਰ ਕੱਢ ਲਿਆ ਅਤੇ ਦੋ ਹੋਰਨਾਂ ਦੇ ਅੱਗ ਦੀਆਂ ਲਪਟਾਂ ‘ਚ ਘਿਰੇ ਹੋਣ ਕਾਰਨ ਉਨ੍ਹਾਂ ਨੂੰ ਨਹੀਂ ਬਚਾ ਸਕੇ।