ਲੁਟੇਰਿਆਂ ਨੇ ਲੁੱਟਣ ਦੀ ਕੀਤੀ ਕੋਸ਼ਿਸ਼ ਤਾਂ ਸਕੂਟਰੀ ਦੇ ਡਿੱਗਣ ‘ਤੇ ਲੜਕੀ ਤੇ ਬੱਚੇ ਦੀ ਹੋਈ ਮੌਤ

ਟਾਂਡਾ ਉੜਮੁੜ : ਪਿੰਡ ਪੁਲਪੁਖਤਾ ਨਜ਼ਦੀਕ ਅੱਜ ਸ਼ਾਮ ਵਾਪਰੇ ਦਰਦਨਾਕ ਹਾਦਸੇ ‘ਚ ਇਕ ਲੜਕੀ ਅਤੇ ਇਕ ਬੱਚੇ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਔਰਤ ਆਪਣੇ ਬੱਚੇ ਅਤੇ ਰਿਸ਼ਤੇਦਾਰ ਲੜਕੀ ਦੇ ਨਾਲ ਆ ਰਹੀ ਸੀ ਤਾਂ ਲੁਟੇਰਿਆਂ ਨੇ ਉਨ੍ਹਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਸਕੂਟਰੀ ਬੇਕਾਬੂ ਹੋ ਕੇ ਸੜਕ ‘ਤੇ ਡਿੱਗ ਗਈ। ਪਿੱਛੋਂ ਆ ਰਹੇ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਕਾਰਨ ਲੜਕੀ ਅਤੇ ਬੱਚੇ ਦੀ ਮੌਤ ਹੋ ਗਈ।

ਹਾਦਸੇ ‘ਚ ਮਰਨ ਵਾਲਿਆਂ ਦੀ ਪਛਾਣ ਗੁਰਭੇਜ ਸਿੰਘ (8) ਪੁੱਤਰ ਚਰਨਜੀਤ ਸਿੰਘ ਪਿੰਡ ਪੁਲਪੁਖਤਾ ਤੇ ਲੜਕੀ ਗਗਨਦੀਪ ਕੌਰ ਵਜੋਂ ਹੋਈ ਹੈ। ਹਾਦਸੇ ‘ਚ ਜ਼ਖ਼ਮੀ ਔਰਤ ਟਾਂਡਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਟਾਂਡਾ ਪੁਲਸ ਵੱਲੋਂ ਲੁਟੇਰਿਆਂ ਦੀ ਭਾਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply