ਪਿੰਡ ਗੁਰਨੇ ਕਲਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬੁਢਲਾਡਾ: ਇੱਥੋ ਨਜ਼ਦੀਕੀ ਪਿੰਡ ਗੁਰਨੇ ਕਲਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਰਾਜੂ (32) ਪੁੱਤਰ ਦਰਸ਼ਨ ਸਿੰਘ ਅਜੇ 3 ਫਰਵਰੀ ਨੂੰ ਕੈਨੇਡਾ ਦੇ ਸ਼ਹਿਰ ਓਟਾਰੀਓ ਵਿਖੇ ਸਟੱਡੀ ਵੀਜ਼ਾ ’ਤੇ ਗਿਆ ਸੀ ਜਿਸ ਦੀ 23 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ’ਚ ਪਰਿਵਾਰ ਦੀ ਮਦਦ ਕੀਤੀ ਜਾਵੇ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਅਤੇ ਇਕ ਭੈਣ ਛੱਡ ਗਿਆ ਹੈ। ਲਾਸ਼ ਲਿਆਉਣ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਇਸ ਦੁੱਖਦਾਈ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਏ ਦਿਨ ਵਿਦੇਸ਼ਾਂ ਦੀ ਧਰਤੀ ’ਤੇ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸੰਬੰਧੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਰੋਜ਼ਗਾਰ ਦੀ ਭਾਲ ’ਚ ਵਿਦੇਸ਼ਾਂ ’ਚ ਗਏ ਨੌਜਵਾਨਾਂ ਨਾਲ ਦਰਦਨਾਕ ਹਾਦਸੇ ਨਾ ਵਾਪਰਨ ਕਿਉਂਕਿ ਵਿਦੇਸ਼ ਭੇਜਣ ਲਈ ਪਹਿਲਾਂ ਲੱਖਾਂ ਰੁਪਏ ਖਰਚ ਕਰਨੇ ਪੈਂਦੇ ਹਨ ਫਿਰ ਨੌਜਵਾਨ ਵਿਦੇਸ਼ਾਂ ਦੀ ਧਰਤੀ ’ਤੇ ਭਾਰੀ ਆਰਥਿਕ ਖਰਚੇ ਕਾਰਨ ਮਾਨਸਿਕ ਤਣਾਅ ਦਾ ਸਾਹਮਣਾ ਕਰਦੇ ਹਨ, ਅਜਿਹੀ ਸਥਿਤੀ ਵਿਚ ਪਰਿਵਾਰ ਨੂੰ ਫਿਰ ਲਾਸ਼ਾਂ ਮੰਗਵਾਉਣ ਲਈ ਵੱਡੇ ਖਰਚੇ ਕਰਨੇ ਪੈਂਦੇ ਹਨ ਜੋ ਪਰਿਵਾਰ ਨੂੰ ਦੁਖਦਾਈ ਘਟਨਾ ਸਮੇਂ ਅਲੱਗ ਖਰਚ ਕਰਨੇ ਪੈਂਦੇ ਹਨ। ਇਸ ਸੰਬੰਧੀ ਜਦੋਂ ਸਰਕਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦੇ ਸਕਦੀਆਂ ਤਾਂ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਪਰਿਵਾਰ ਦੇ ਦੁੱਖ ’ਚ ਸ਼ਰੀਕ ਹੋ ਕੇ ਲਾਸ਼ ਨੂੰ ਵਿਦੇਸ਼ ’ਚ ਲਿਆਉਣ ਲਈ ਪਰਿਵਾਰਾਂ ਦੀਆਂ ਸਹਾਇਤਾ ਕਰਨੀ ਚਾਹੀਦੀ ਹੈ।

Leave a Reply

error: Content is protected !!