1 ਅਪ੍ਰੈਲ ਤੋਂ ਹਾਈਵੇਅ ਤੇ ਐਕਸਪ੍ਰੈਸ-ਵੇਅ ’ਤੇ ਸਫ਼ਰ ਕਰਨਾ ਹੋ ਸਕਦੈ ਮਹਿੰਗਾ, NHAI ਵਧਾਉਣ ਜਾ ਰਿਹੈ ਟੋਲ ਟੈਕਸ ਦਰਾਂ

 ਨਵੀਂ ਦਿੱਲੀ: 1 ਅਪ੍ਰੈਲ ਤੋਂ ਹਾਈਵੇਅ ਤੇ ਐਕਸਪ੍ਰੈੱਸ-ਵੇਅ ’ਤੇ ਸਫ਼ਰ ਕਰਨਾ ਮਹਿੰਗਾ ਹੋਣ ਜਾ ਰਿਹਾ ਹੈ। ਇਕ ਰਿਪੋਰਟ ਮੁਤਾਬਕ ਨੈਸ਼ਨਲ ਅਥਾਰਟੀ ਆਫ ਇੰਡੀਆ (NHAI) 1 ਅਪ੍ਰੈਲ ਤੋਂ ਟੋਲ ਦਰਾਂ ਵਧਾਉਣ ਜਾ ਰਹੀ ਹੈ। NHAI ਟੋਲ ਦਰਾਂ ਵਿਚ ਪੰਜ ਤੋਂ ਦਸ ਫੀਸਦੀ ਵਾਧਾ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਕਾਰਾਂ ਅਤੇ ਹਲਕੇ ਵਾਹਨਾਂ ‘ਤੇ ਟੋਲ 5 ਫੀਸਦੀ ਵਧਾਇਆ ਜਾ ਸਕਦਾ ਹੈ, ਜਦਕਿ ਭਾਰੀ ਵਾਹਨਾਂ ‘ਤੇ 10 ਫੀਸਦੀ ਵਧਾਇਆ ਜਾ ਸਕਦਾ ਹੈ।

ਫਿਲਹਾਲ ਐਕਸਪ੍ਰੈੱਸ-ਵੇਅ ’ਤੇ 2.19 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ। 135 ਕਿਲੋਮੀਟਰ ਲੰਬੇ ਛੇ ਲੇਨ ਈਸਟਰਨ ਪੈਰੀਫੇਰਲ ਐਕਸਪ੍ਰੈਸ-ਵੇਅ ਅਤੇ ਦਿੱਲੀ-ਮੇਰਠ ਐਕਸਪ੍ਰੈਸ-ਵੇਅ ਦੀਆਂ ਟੋਲ ਟੈਕਸ ਦਰਾਂ ਵਿਚ ਵਾਧਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰਿਪੋਰਟ ਮੁਤਾਬਕ ਟੋਲ ਪਲਾਜ਼ਾ ਦੇ 20 ਕਿਲੋਮੀਟਰ ਦੇ ਦਾਇਰੇ ’ਚ ਰਹਿਣ ਵਾਲੇ ਲੋਕਾਂ ਨੂੰ ਦਿੱਤੇ ਜਾਣ ਵਾਲੇ ਮਾਸਿਕ ਪਾਸ ’ਚ ਵੀ 10 ਫੀਸਦੀ ਦਾ ਵਾਧਾ ਕੀਤਾ ਜਾ ਸਕਦਾ ਹੈ।

Leave a Reply