ਹਿਮਾਚਲੀਆਂ ਅਤੇ ਪੰਜਾਬ ਦੇ ਸੈਲਾਨੀਆਂ ਵਿਚਕਾਰ ਝਗੜਾ

ਮੰਡੀ: ਕੁੱਲੂ ਜ਼ਿਲ੍ਹੇ ਦੇ ਮਨੀਕਰਨ ‘ਚ ਐਤਵਾਰ ਰਾਤ ਨੂੰ ਹਿਮਾਚਲੀਆਂ ਤੇ ਪੰਜਾਬ ਦੇ ਸੈਲਾਨੀਆਂ ਵਿਚਕਾਰ ਕਿਸੇ ਗੱਲ ਨੂੰ ਲੈ ਕਿ ਝਗੜਾ ਹੋ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ, ਇਸ ਦੌਰਾਨ ਕਾਰਾਂ ਦੀ ਭੰਨਤੋੜ ਵੀ ਕੀਤੀ ਗਈ। ਇਸ ਤੋਂ ਇਲਾਵਾ ਕਥਿਤ ਤੌਰ ‘ਤੇ ਕੁਝ ਲੋਕਾਂ ਦੀ ਕੁੱਟਮਾਰ ਵੀ ਕੀਤੀ। ਮਨੀਕਰਨ ਪ੍ਰਸਿੱਧ ਧਾਰਮਿਕ ਅਤੇ ਸੈਰ-ਸਪਾਟਾ ਸਥਾਨ ਹੈ। ਕੁੱਲੂ ਦੀ ਐੱਸਪੀ ਸਾਕਸ਼ੀ ਵਰਮਾ ਨੇ ਕਿਹਾ ਕਿ ਉਹ ਹੁੱਲੜਬਾਜਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ ਅਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਹਿਸ ਤੋਂ ਬਾਅਦ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਵਿਚਕਾਰ ਝੜਪ ਹੋ ਗਈ। ਸੜਕ ਕਿਨਾਰੇ ਖੜ੍ਹੇ ਕੁਝ ਵਾਹਨ ਵੀ ਨੁਕਸਾਨੇ ਗਏ। ਐੱਸਪੀ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਅਤੇ ਉਸ ਨੇ ਦਾਅਵਾ ਕੀਤਾ ਕਿ ਗੁਰਦੁਆਰੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਦੌਰਾਨ ਹਿਮਾਚਲ ਦੇ ਡੀਜੀਪੀ ਸੰਜੇ ਕੁੰਡੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਅਤੇ ਸ਼ਰਧਾਲੂਆਂ ਦਾ ਸਵਾਗਤ ਹੈ। ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਵੀ ਗੱਲ ਕੀਤੀ। ਟਵੀਟ ਵਿੱਚ ਗੌਰਵ ਯਾਦਵ ਨੇ ਕਿਹਾ ਕਿ ਮਨੀਕਰਨ ਵਿੱਚ ਸਥਿਤੀ ਸ਼ਾਂਤੀਪੂਰਨ ਹੈ। ਜ਼ਿਕਰਯੋਗ ਹੈ ਕਿ ਹਿਮਾਚਲੀਆਂ ਵੱਲੋਂ ਅਕਸਰ ਹੀ ਪੰਜਾਬ ਦੇ ਸੈਲਾਨੀਆਂ ਦੀਅ ਕੁੱਟਮਾਰ ਦੀਆ ਖ਼ਬਰਾਂ ਆਉਂਦੀਆਂ ਰਹਿੰਦੀਆ ਹਨ। ਹਿਮਾਚਲ ਦੇ ਕੁੱਝ ਫ਼ਿਰਕੂ ਲੋਕ ਅਕਸਰ ਪੰਜਾਬ ਦੇ ਵਾਹਨਾਂ ’ਤੇ ਲਗਾਏ ਜਾਂਦੇ ਨਿਸ਼ਾਨ ਸਾਹਿਬ ਦੀ ਵੀ ਸਮੇਂ-ਸਮੇਂ ’ਤੇ ਬੇਅਦਬੀ ਕਰਦੇ ਹਨ। ਉਨ੍ਹਾਂ ਵੱਲੋਂ ਵਾਹਨਾਂ ’ਤੇ ਨਿਸ਼ਾਨ ਸਾਹਿਬ ਲਗਾਉਣ ਦਾ ਵਿਰੋਧ ਵੀ ਕੀਤਾ ਜਾਂਦਾ ਹੈ।

Leave a Reply