ਸ੍ਰੀ ਚੋਲਾ ਸਾਹਿਬ ਵਿਖੇ ਵਾਪਰੀ ਖ਼ੌਫ਼ਨਾਕ ਵਾਰਦਾਤ, ਮੇਲਾ ਦੇਖ ਪਰਤ ਰਹੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਬਟਾਲਾ/ਕਲਾਨੌਰ/ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਦੇ ਸ੍ਰੀ ਚੋਲਾ ਸਾਹਿਬ ਵਿਖੇ ਮੇਲਾ ਵੇਖਣ ਗਏ ਪਿੰਡ ਹਰੂਵਾਲ ਦੇ ਨੌਜਵਾਨ ਦਾ ਬੀਤੀ ਰਾਤ ਰੰਜਿਸ਼ ਤਹਿਤ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਹੈ। ਰੁਪਿੰਦਰ ਸਿੰਘ (20) ਨੂੰ ਗੰਭੀਰ ਹਾਲਤ ’ਚ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਲਿਆਂਦਾ ਗਿਆ ਸੀ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਸ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੀ ਐੱਸ. ਐੱਚ. ਓ. ਦਿਲਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।