ਰਾਜਨਾਥ ਨੂੰ ਮਿਲੇ CM ਸੁੱਖੂ, ਸਰਹੱਦੀ ਇਲਾਕਿਆਂ ‘ਚ ਸੜਕ ਨਿਰਮਾਣ ਤੇਜ਼ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ/ਹਿਮਾਚਲ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਸੂਬੇ ਦੇ ਸਰਹੱਦੀ ਖੇਤਰਾਂ ‘ਚ ਆਧਾਰਭੂਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾਵੇ ਅਤੇ ਸੜਕਾਂ ਦੇ ਨਿਰਮਾਣ ‘ਚ ਤੇਜ਼ੀ ਲਿਆਈ ਜਾਵੇ। ਪ੍ਰਦੇਸ਼ ਦੇ ਸੂਚਨਾ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ, ਸੁੱਖੂ ਨੇ ਇੱਥੇ ਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ।

ਬਿਆਨ ‘ਚ ਕਿਹਾ ਗਿਆ,”ਮੁੱਖ ਮੰਤਰੀ ਰੱਖਿਆ ਮੰਤਰੀ ਤੋਂ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ‘ਚ ਸੜਕ ਨੈੱਟਵਰਕ ਮਜ਼ਬੂਤ ਕਰਨ ਅਤੇ ਸਰਹੱਦੀ ਸੜਕ ਸੰਗਠਨ ਵਲੋਂ ਬਣਾਈਆਂ ਜਾ ਰਹੀਆਂ ਸੜਕਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ।” ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰਾਂ ‘ਚ ਆਧਾਰਭੂਤ ਬੁਨਿਆਦੀ ਢਾਂਚਾ ਮਜ਼ਬੂਤ ਬਣਾਇਆ ਜਾਣਾ ਦੇਸ਼ ਲਈ ਬਹੁਤ ਮਹੱਤਵਪੂਰਨ ਹੈ ਅਤੇ ਪ੍ਰਦੇਸ਼ ਦੀਆਂ ਕਠਿਨ ਭੂਗੋਲਿਕ ਸਥਿਤੀਆਂ ਦੇ ਦ੍ਰਿਸ਼ਟੀਗਤ ਇਹ ਸੂਬੇ ਲਈ ਵੀ ਮਦਦਗਾਰ ਸਾਬਿਤ ਹੋਵੇਗਾ, ਕਿਉਂਕਿ ਸੜਕਾਂ ਹੀ ਇੱਥੇ ਸੰਪਰਕ ਦਾ ਮੁੱਖ ਸਾਧਨ ਹਨ। ਸੁੱਖੂ ਨੇ ਪ੍ਰਦੇਸ਼ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਸਹਿਯੋਗ ਦੀ ਅਪੀਲ ਵੀ ਕੀਤੀ। ਬਿਆਨ ਅਨੁਸਾਰ, ਰੱਖਿਆ ਮੰਤਰੀ ਨੇ ਪ੍ਰਦੇਸ਼ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਅਪੀਲ ਕੀਤੀ।

Leave a Reply