ਰਾਸ਼ਟਰਪਤੀ ਦ੍ਰੋਪਦੀ ਮੂਰਮੂ ਨੇ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫ਼ੇ ਕੀਤੇ ਸਵੀਕਾਰ

ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੂਰਮੂ ਨੇ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਟਰੀ ਦੇ ਨੇਤਾ ਸਤੇਂਦਰ ਜੈਨ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲਾ ਦੀ ਨੋਟੀਫਿਕੇਸ਼ਨ ਅਨੁਸਾਰ, ਰਾਸ਼ਟਰਪਤੀ ਨੇ ਸਿਸੋਦੀਆ ਅਤੇ ਜੈਨ ਦੇ ਅਸਤੀਫ਼ੇ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰ ਲਏ ਹਨ। ਮੰਗਲਵਾਰ ਨੂੰ ਪ੍ਰਕਾਸ਼ਿਤ ਨੋਟੀਫਿਕੇਸ਼ਨ ‘ਚ ਕਿਹਾ ਗਿਆ,”ਰਾਸ਼ਟਰਪਤੀ ਦਿੱਲੀ ਦੇ ਮੁੱਖ ਮੰਤਰੀ ਦੀ ਸਲਾਹ ‘ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰਦੇ ਹਨ।”

ਆਬਕਾਰੀ ਨੀਤੀ ਘਪਲੇ ‘ਚ ਗ੍ਰਿਫ਼ਤਾਰੀ ਤੋਂ ਬਾਅਦ ਸਿਸੋਦੀਆ ਨੇ ਆਪਣੇ ਸਾਰੇ 18 ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਪਿਛਲੇ ਸਾਲੇ ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ਵਲੋਂ ਸੰਭਾਲੇ ਜਾ ਰਹੇ 7 ਵਿਭਾਗ ਸਿਸੋਦੀਆ ਨੂੰ ਦਿੱਤੇ ਗਏ ਸਨ, ਜੋ ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਜਾਣ ‘ਤੇ 18 ਵਿਭਾਗਾਂ ਨੂੰ ਦੇ ਕਰਹੇ ਸਨ। ਰਾਊਜ ਐਵੇਨਿਊ ਕੋਰਟ ਵਲੋਂ ਸੋਮਵਾਰ ਨੂੰ 20 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜੇ ਜਾਣ ਦੇ ਬਾਅਦ ਤੋਂ ਉਹ ਤਿਹਾੜ ਜੇਲ੍ਹ ‘ਚ ਬੰਦ ਹਨ।

Leave a Reply