ਜਲੰਧਰ: ਸ਼ਿਵ ਸੈਨਾ ਆਗੂ ਦੇ ਰਿਸ਼ਤੇਦਾਰ ਵੱਲੋਂ ਮਾਸੂਮ ਬੱਚੀ ਨਾਲ ਬਲਾਤਕਾਰ

ਜਲੰਧਰ : ਜਲੰਧਰ ‘ਚ ਹੋਲੀ ਦੇ ਤਿਉਹਾਰ ਵਾਲੇ ਦਿਨ ਇਕ ਮਾਸੂਮ ਨਾਲ ਜ਼ਬਰ-ਜ਼ਿਨਾਹ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਬਸਤੀ ਸ਼ੇਖ ਇਲਾਕੇ ‘ਚ ਇਕ ਮਾਸੂਮ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ ਕਰਦੇ ਹੋਏ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਿਵ ਸੈਨਾ ਦੇ ਇਕ ਨੇਤਾ ਦੇ ਰਿਸ਼ਤੇਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਕਤ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਕਾਫੀ ਗੁੱਸਾ ਹੈ ਅਤੇ ਪੁਲਸ ਨੇ ਫਿਲਹਾਲ ਇਸ ਮਾਮਲੇ ‘ਚ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਕ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।

 

Leave a Reply