ਹੋਲੀ ਮੌਕੇ ਸ਼ਰਾਬ ਪੀਂਦਿਆਂ ਦੋਸਤਾਂ ‘ਚ ਖੜਕੀ, ਸਾਥੀ ਦਾ ਕਰ ‘ਤਾ ਕਤਲ

ਜਲੰਧਰ : ਟਰਾਂਸਪੋਰਟ ਨਗਰ ‘ਚ ਹੋਲੀ ਦੇ ਤਿਉਹਾਰ ਮੌਕੇ ਸ਼ਰਾਬ ਪੀ ਰਹੇ ਨੌਜਵਾਨ ਇਕ ਦੂਜੇ ਨਾਲ ਭਿੜ ਗਏ। ਇਸ ਦੌਰਾਨ ਇਕ ਨੌਜਵਾਨ ਨੇ ਆਪਣੇ ਹੀ ਸਾਥੀ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਭਤੀਜੇ ਨੇ ਦੱਸਿਆ ਕਿ ਹੋਲੀ ਦੇ ਰੰਗ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਚਾਕੂ ਮਾਰ ਕੇ ਉਸ ਦੇ ਚਾਚੇ ਦਾ ਕਤਲ ਕਰ ਦਿੱਤਾ। ਉਸ ਨੇ ਦੱਸਿਆ ਕਿ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ, ਜਿਸ ਤੋਂ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪ੍ਰਵਾਸੀ ਵਿਅਕਤੀ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਮ੍ਰਿਤਕ ਦੀ ਪਛਾਣ ਪ੍ਰਵਾਸੀ ਮਨੋਜ ਕੁਮਾਰ ਵਾਸੀ ਬੇਅੰਤ ਨਗਰ ਵਜੋਂ ਹੋਈ ਹੈ। ਮ੍ਰਿਤਕ ਦੇ ਭਤੀਜੇ ਨੇ ਦੱਸਿਆ ਕਿ ਉਸ ਨੂੰ ਫੋਨ ਆਇਆ ਸੀ ਕਿ ਉਸ ਦੇ ਚਾਚੇ ਦੀ ਆਪਸ ਵਿੱਚ ਲੜਾਈ ਹੋਈ ਹੈ ਅਤੇ ਕੁਝ ਲੋਕਾਂ ਨੇ ਉਸ ਦੇ ਚਾਚੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ। ਨੌਜਵਾਨ ਦੇ ਦੋਸਤ ਨੇ ਵੀ ਇਹੀ ਗੱਲ ਕਹੀ ਕਿ ਹੋਲੀ ਦੇ ਰੰਗ ਨੂੰ ਲੈ ਕੇ ਉਸ ਦੇ ਚਾਚੇ ਦੀ ਲੜਾਈ ਹੋਈ ਸੀ ਅਤੇ ਨੌਜਵਾਨਾਂ ਨੇ ਉਸ ਦਾ ਕਤਲ ਕਰ ਦਿੱਤਾ।  ਥਾਣਾ 8 ਦੇ ਏਐੱਸਆਈ ਮਨਜੀਤ ਰਾਮ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਲੋਕ ਆਪਸ ਵਿੱਚ ਬੈਠ ਕੇ ਸ਼ਰਾਬ ਪੀ ਰਹੇ ਸਨ ਪਰ ਇਸ ਦੌਰਾਨ ਦੋਵਾਂ ‘ਚ ਝਗੜਾ ਹੋ ਗਿਆ, ਜਿਸ ਕਾਰਨ ਮਨੋਜ ਦਾ ਕਤਲ ਕਰ ਦਿੱਤਾ ਗਿਆ।

Leave a Reply