ਨਮਾਜ਼ ਪੜ੍ਹ ਕੇ ਘਰ ਪਰਤ ਰਹੇ ਨਾਬਾਲਗ ਮੁੰਡਿਆਂ ’ਤੇ ਕਾਰ ਚੜ੍ਹਾਈ, 4 ਦੀ ਮੌਤ
ਬਾਰਾਬੰਕੀ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਬਦੋਸਰਾਏ ਖੇਤਰ ਵਿਚ ਬੁੱਧਵਾਰ ਨੂੰ ਮਸਜਿਦ ਤੋਂ ਨਮਾਜ਼ ਪੜ੍ਹ ਕੇ ਪਰਤ ਰਹੇ 4 ਨਾਬਾਲਗ ਮੁੰਡਿਆਂ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਕਸਬੇ ਦੇ ਬੱਚੇ ਮਸਜਿਦ ‘ਚ ਨਮਾਜ਼ ਪੜ੍ਹਨ ਗਏ ਹੋਏ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪਹੁੰਚੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਸਥਾਨਕ ਲੋਕਾਂ ਦੀ ਸੂਚਨਾ ‘ਤੇ ਤੁਰੰਤ ਪਰਿਵਾਰ ਵਾਲੇ ਵੀ ਪਹੁੰਚ ਗਏ। ਇਸ ਹਾਦਸੇ ‘ਚ ਜ਼ਖ਼ਮੀ ਬੱਚਿਆਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁਹੰਦ ਖਾਲਿਦ, ਮੁਹੰਮਦ ਰੇਹਾਨ ਅਤੇ ਮੁਹੰਮਦ ਸ਼ਾਹ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਦਕਿ ਗੰਭੀਰ ਜ਼ਖ਼ਮੀ ਮੁਹੰਮਦ ਰਈਸ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਜਾ ਰਿਹਾ ਸੀ ਕਿ ਰਾਹ ਵਿਚ ਹੀ ਉਸ ਦੀ ਮੌਤ ਹੋ ਗਈ।