DRI ਹੱਥ ਲੱਗੀ ਵੱਡੀ ਸਫ਼ਲਤਾ, 53 ਕਰੋੜ ਦੀ ਹੈਰੋਇਨ ਸਣੇ ਵਿਦੇਸ਼ੀ ਤਸਕਰ ਨੂੰ ਏਅਰਪੋਰਟ ਤੋਂ ਕੀਤਾ ਕਾਬੂ
ਮੁੰਬਈ: ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਵੱਲੋਂ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਯਾਤਰੀ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ 53 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।
ਬਾਅਦ ਵਿਚ ਪੁਸ਼ਟੀ ਕਰਨ ‘ਤੇ ਪਤਾ ਲੱਗਿਆ ਕਿ ਉਹ ਚਿੱਟਾ ਪਾਊਡਰ ਹੈਰੋਇਨ ਹੈ। ਅਧਿਕਾਰੀ ਨੇ ਦੱਸਿਆ ਕਿ ਨਸ਼ੀਲੇ ਪਦਾਰਥ ਦੀ ਕੀਮਤ ਤਕਰੀਬਨ 53 ਕਰੋੜ ਰੁਪਏ ਹੈ ਤੇ ਵਿਅਕਤੀ ਨੂੰ ਸ਼ੁੱਕਰਵਾਰ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।