ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ‘ਚ ਅਣਪਛਾਤੇ ਸ਼ਖ਼ਸ ਨੇ ਟਿਕੈਤ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਨੂੰ ਧਮਕੀ ਭਰਿਆ ਫੋਨ ਕਾਲ ਆਇਆ ਹੈ। ਮਾਮਲੇ ਦੀ ਜਾਣਕਾਰੀ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ‘ਚ ਰਾਕੇਸ਼ ਟਿਕੈਤ ਨੇ ਲਿਖਿਆ ਹੈ ਕਿ ਅਸੀਂ ਪਿਛਲੇ 36 ਸਾਲਾਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੜ ਰਹੇ ਹਾਂ। ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਵਿਚ ਕਿਸਾਨ ਅੰਦੋਲਨ ‘ਚ ਸ਼ਮੂਲੀਅਤ ਕੀਤੀ। ਅੰਦੋਲਨ ਦੇ ਸਮੇਂ ਵੀ ਉਨ੍ਹਾਂ ਨੂੰ ਧਮਕੀ ਭਰੇ ਫੋਨ ਆਏ ਸਨ।