ਵਰਦੀ ‘ਚ ਸੋਨਾ ਲੁਕਾ ਕੇ ਤਸਕਰੀ ਕਰਨ ਜਾ ਰਿਹਾ ਸੀ ਏਅਰ ਇੰਡੀਆ ਦਾ ਕੈਬਿਨ ਕਰੂ ਮੈਂਬਰ, ਗ੍ਰਿਫਤਾਰ

ਕੋਚੀ- ਕਸਟਮ ਵਿਭਾਗ ਨੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 1.4 ਕਿਲੋਗ੍ਰਾਮ ਤੋਂ ਵੱਧ ਸੋਨੇ ਦੀ ਤਸਕਰੀ ਕਰਨ ਦੇ ਦੋਸ਼ ‘ਚ ਏਅਰ ਇੰਡੀਆ ਐਕਸਪ੍ਰੈਸ ਦੇ ਇਕ ਜਹਾਜ਼ ਦੇ ਚਾਲਕ ਦਲ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬਹਰੀਨ-ਕੋਝੀਕੋਡ-ਕੋਚੀ ਏਅਰ ਇੰਡੀਆ ਐਕਪ੍ਰੈਸ ਉਡਾਣ ਦੇ ਚਾਲਕ ਦਲ ਦੇ ਮੈਂਬਰ ਕੋਲੋਂ ਬੁੱਧਵਾਰ ਨੂੰ ਸੋਨਾ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਸਨੂੰ ਗ੍ਰਿਫਤਾਰ ਕਰ ਲਿਆ।

ਏਅਰ ਇੰਡੀਆ ਐਕਸਪ੍ਰੈਸ ਨੇ ਕਿਹਾ ਕਿ ਗ੍ਰਿਫਤਾਰ ਕਰਮਚਾਰੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਜਹਾਜ਼ ਕੰਪਨੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਾਂਚ ਅਧਿਕਾਰੀਆਂ ਤੋਂ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸਨੂੰ ਬਰਖਾਸਤ ਵੀ ਕੀਤਾ ਜਾ ਸਕਦਾ ਹੈ।

Leave a Reply