ਗੁਰਮੀਤ ਰਾਮ ਖਿਲਾਫ਼ ਇੱਕ ਹੋਰ FIR

ਜਲੰਧਰ ਕੈਂਟ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਖਿਲਾਫ ਜਲੰਧਰ ਦੇ ਪਤਾਰਾ ਥਾਣੇ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਟੀ ਲਾਹਣ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਜੱਸੀ ਨੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਡੇਰਾ ਮੁਖੀ ਨੇ ਆਪਣੇ ਇੱਕ ਸਮਾਗਮ ਦੌਰਾਨ ਸੈਂਕੜੇ ਲੋਕਾਂ ਦੇ ਸਾਹਮਣੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸਤਿਗੁਰੂ ਕਬੀਰ ਮਹਾਰਾਜ ਬਾਰੇ ਗਲਤ ਗੱਲਾਂ ਕਹੀਆਂ। ਜੱਸੀ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਡੇਰਾ ਮੁਖੀ ਦੇ ਇਸ ਬਿਆਨ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਪੁਲਸ ਨੇ ਬਿਆਨਾਂ ਦੇ ਆਧਾਰ ‘ਤੇ ਬਾਬਾ ਰਾਮ ਰਹੀਮ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਹੈ।

Posted By: Sarabjeet Kaur

Leave a Reply