ਕੈਲੀਫੋਰਨੀਆ ਦੇ ਗੁਰਦੁਆਰੇ ‘ਤੇ ਹਮਲੇ ਦੀ ਸਾਜ਼ਿਸ਼ ਰਚਣ ਵਾਲਾ ਭਾਰਤੀ ਗ੍ਰਿਫ਼ਤਾਰ
ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਕਈ ਲੋਕਾਂ ਨੂੰ ਗੋਲੀ ਮਾਰਨ ਅਤੇ ਇੱਕ ਗੁਰਦੁਆਰੇ ਨੂੰ ਅੱਗ ਲਾਉਣ ਲਈ ਕਥਿਤ ਤੌਰ ‘ਤੇ ਕਿਰਾਏ ‘ਤੇ ਬਦਮਾਸ਼ਾਂ ਨੂੰ ਰੱਖਣ ਦੀ ਕੋਸ਼ਿਸ਼ ਕਰਨ ਨੂੰ ਲੈ ਕੇ ਭਾਰਤੀ ਮੂਲ ਦੇ 60 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ‘ਚ ਇਹ ਗੱਲ ਕਹੀ ਗਈ ਹੈ। ਬੇਕਰਸਫੀਲਡ ਡਾਟ ਕਾਮ ਪੋਰਟਲ ਦੀ ਖ਼ਬਰ ਮੁਤਾਬਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਖਾਲਸਾ ਦਰਬਾਰ ਨੂੰ ਕਥਿਤ ਤੌਰ ‘ਤੇ ਨਿਸ਼ਾਨਾ ਬਣਾਉਣ ਅਤੇ ਜਾਇਦਾਦ ਨੂੰ ਅੱਗ ਲਾਉਣ ਨੂੰ ਲੈ ਕੇ ਭਾਰਤੀ ਵਿਅਕਤੀ ਨੂੰ 4 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ।