ਬੱਚੇ ਨਾਲ ਬਦਫ਼ੈਲੀ ਦੇ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ

ਜਲੰਧਰ: ਜਲੰਧਰ ਦੇ ਬਸਤੀ ਸ਼ੇਖ ‘ਚ ਹੋਲੀ ‘ਤੇ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲਸ ਨੇ ਤਿੰਨ ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ‘ਚੋਂ ਇਕ ਨੇ ਸ਼ਨੀਵਾਰ ਸਵੇਰੇ ਘਰ ‘ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਬਲਵੀਰ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ‘ਤੇ ਬਦਫੈਲੀ ਕਰਨ ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਹੋਲੀ ਵਾਲੇ ਦਿਨ ਬਸਤੀ ਸ਼ੇਖ ‘ਚ ਇਕ ਬੱਚੇ ਨਾਲ ਕੁਕਰਮ ਕਰਨ ਦੇ ਮਾਮਲੇ ‘ਚ ਪੁਲਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਨੌਜਵਾਨਾਂ ਨੇ ਪੁੱਛਗਿੱਛ ਦੌਰਾਨ ਬਲਵੀਰ ਦਾ ਨਾਂ ਵੀ ਲਿਆ ਸੀ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਬਲਵੀਰ ਵੀ ਉਨ੍ਹਾਂ ਦੇ ਨਾਲ ਸੀ। ਜਿਸ ‘ਤੇ ਪੁਲਸ ਨੇ ਬਲਵੀਰ ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਸੀ ਪਰ ਅਜੇ ਤੱਕ ਬਲਵੀਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸੀ। ਉਥੇ ਹੀ ਅੱਜ ਬਲਵੀਰ ਨੇ ਆਪਣੇ ਘਰ ਵਿਚ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।