ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਫਸਰ ਕੁੜੀ ਨਾਲ ਲੈਣਗੇ ਲਾਵਾਂ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਸ ਕੁੜੀ ਨਾਲ ਹਰਜੋਤ ਸਿੰਘ ਬੈਂਸ ਵਿਆਹ ਕਰਵਾਉਣ ਜਾ ਰਹੇ ਹਨ, ਉਹ ਪੰਜਾਬ ਕੈਡਰ ਦੀ ਆਈ. ਪੀ. ਐੱਸ. ਅਫਸਰ ਹੈ, ਫਿਲਹਾਲ ਉਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਸਾਹਮਣੇ ਆ ਸਕੀ ਹੈ ਅਤੇ ਨਾ ਹੀ ਵਿਆਹ ਦੀ ਤਾਰੀਖ਼ ਬਾਰੇ ਪਤਾ ਲੱਗ ਸਕਿਆ ਹੈ। ਸੂਤਰਾਂ ਮੁਤਾਬਕ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਦੇ ਢੰਗ ਨਾਲ ਵਿਆਹ ਕਰਵਾਉਣਗੇ।

ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ਵਿਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਵਲੋਂ ਵਿਆਹ ਦੀਆਂ ਤਿਆਰੀਆਂ ਸ਼ੁਰੂ ਵੀ ਕਰ ਦਿੱਤੀਆਂ ਗਈਆਂ ਹਨ।

Leave a Reply