ਗੁਰਮੀਤ ਰਾਮ ਨੇ ਡੇਰਾ ਸੌਦਾ ਦਾ ਸਿਆਸੀ ਵਿੰਗ ਭੰਗ ਕਰਨ ਦਾ ਢਕਵੰਜ ਰਚਿਆ
ਸਿਰਸਾ- ਡੇਰਾ ਸੌਦਾ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਹੈ। ਡੇਰਾ ਮੁਖੀ ਗੁਰਮੀਤ ਰਾਮ ਨੇ ਵੱਡਾ ਫ਼ੈਸਲਾ ਲੈਂਦਿਆਂ ਸਿਆਸੀ ਵਿੰਗ ਨੂੰ ਭੰਗ ਕਰ ਦਿੱਤਾ ਹੈ। ਉਸ ਨੇ ਆਪਣੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਡੇਰਾ ਸੱਚਾ ਸੌਦਾ ਦਾ ਕੋਈ ਸਿਆਸੀ ਵਿੰਗ ਨਹੀਂ ਹੋਵੇਗਾ। ਇਸ ਵਿੰਗ ਦਾ ਗਠਨ 2007 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2006 ਵਿਚ ਕੀਤਾ ਗਿਆ ਸੀ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇਸ ਵਿੰਗ ਨੂੰ ਭੰਗ ਕਰਨ ਦਾ ਫ਼ੈਸਲਾ ਲਿਆ ਹੈ।