ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਵੱਡੀ ਰਾਹਤ

ਚੰਡੀਗੜ੍ਹ/ਫਿਰੋਜ਼ਪੁਰ: ਪੰਜਾਬ ਹਰਿਆਣਾ ਹਾਈਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਫੈਕਟਰੀ ‘ਚ ਪਏ ਈਥਾਨੌਲ ਨੂੰ ਬਾਹਰ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫੈਕਟਰੀ ‘ਚੋਂ ਸਾਮਾਨ ਕੱਢਣ ਤੋਂ ਲੈ ਕੇ ਖ਼ਤਮ ਹੋਣ ਤੱਕ ਫੈਕਟਰੀ ਦੇ ਅੰਦਰ ਤੇ ਬਾਹਰ ਸੁਰੱਖਿਆ ਮੁਹੱਈਆ ਕਰਵਾਉਣ ਦੇ ਵੀ ਹੁਕਮ ਜਾਰੀ ਕੀਤੇ ਹਨ। ਇਸ ਕੰਮ ਲਈ ਹਾਈਕੋਰਟ ਨੇ ਫੈਕਟਰੀ ਨੂੰ 1 ਹਫ਼ਤੇ ਦਾ ਸਮਾਂ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਮਾਲਕਾਂ ਨੇ ਹਾਈਕੋਰਟ ‘ਚ ਦਲੀਲ ਪੇਸ਼ ਕਰਦਿਆਂ ਕਿਹਾ ਸੀ ਕਿ ਫੈਕਟਰੀ ਅੰਦਰ ਖ਼ਤਰਨਾਕ ਈਥਾਨੌਲ ਹੈ, ਜਿਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ ਤੇ ਨੁਕਸਾਨ ਵੀ ਹੋ ਸਕਦਾ ਹੈ। ਸ਼ਰਾਬ ਫੈਕਟਰੀ ਮਾਲਕ ਦੇ ਵਕੀਲ ਨੇ ਇਹ ਗੱਲ ਵੀ ਆਖੀ ਸੀ ਕਿ ਧਰਨਾਕਾਰੀਆਂ ਵੱਲੋਂ ਉਨ੍ਹਾਂ ਨੂੰ ਫੈਕਟਰੀ ਦੇ ਅੰਦਰ ਤੇ ਬਾਹਰ ਨਹੀਂ ਦਿੱਤਾ ਜਾ ਰਿਹਾ। ਇਹ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਹਾਈਕੋਰਟ ਨੇ ਫੈਕਟਰੀ ਤੋਂ ਈਥਾਨੌਲ ਬਾਹਰ ਲਿਜਾਣ ਦੀ ਇਜ਼ਾਜਤ ਦੇ ਦਿੱਤੀ ਹੈ।

Leave a Reply