ਕੁਲਦੀਪ ਵੈਦ ਖ਼ਿਲਾਫ਼ FIR ਦਰਜ
ਲੁਧਿਆਣਾ: ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ‘ਤੇ ਤੈਅ ਲਿਮਟ ਤੋਂ ਵੱਧ ਸ਼ਰਾਬ ਰੱਖਣ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਘਰੋਂ ਭਾਰਤੀ ਅਤੇ ਵਿਦੇਸ਼ੀ ਸ਼ਰਾਬ ਦੀਆਂ 73 ਬੋਤਲਾਂ ਬਰਾਮਦ ਹੋਈਆਂ ਸਨ। ਇਹ ਐੱਫ. ਆਈ. ਆਰ. ਐਕਸਾਈਜ਼ ਐਕਟ ਤਹਿਤ ਦਰਜ ਕੀਤੀ ਗਈ ਹੈ।
ਇਹ ਵੀ ਪਤਾ ਲੱਗਾ ਹੈ ਕਿ ਕੁਲਦੀਪ ਸਿੰਘ ਵੈਦ ਅਤੇ ਉਨ੍ਹਾਂ ਦੇ ਪੁੱਤਰ ਕੋਲ ਇਸ ਸਬੰਧੀ ਲਾਇਸੈਂਸ ਵੀ ਸਨ ਪਰ ਤੈਅ ਲਿਮਟ ਤੋਂ ਵੱਧ ਸ਼ਰਾਬ ਬਰਾਮਦ ਹੋਣ ਕਾਰਨ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਬੀਤੇ ਦਿਨ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ‘ਚ ਕੀਤੀ ਗਈ ਸੀ। ਸਾਬਕਾ ਵਿਧਾਇਕ ਦੇ ਘਰ ਜਾਂਚ ਲਈ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਪੁੱਜੀਆਂ ਸਨ, ਜਿਸ ਦੌਰਾਨ ਉਨ੍ਹਾਂ ਦੇ ਘਰੋਂ ਮਹਿੰਗੀ ਅਤੇ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ।