ਗੁਰਮੀਤ ਰਾਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

ਸਿਰਸਾ- ਡੇਰਾ ਸੌਦਾ ਮੁਖੀ ਗੁਰਮੀਤ ਰਾਮ  ‘ਤੇ ਜਲੰਧਰ ‘ਚ ਦਰਜ ਐੱਫ.ਆਈ.ਆਰ. ਰੱਦ ਕਰਵਾਉਣ ਲਈ ਦਾਇਰ ਪਟੀਸ਼ਨ ‘ਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਨਾਲ ਹੀ ਮਾਮਲੇ ਦੀ ਆਉਣ ਵਾਲੀ ਤਾਰੀਖ਼ ਲਈ ਹਾਈ ਕੋਰਟ ਨੇ 30 ਮਈ 2023 ਤੈਅ ਕੀਤੀ ਹੈ।

ਦੱਸਣਯੋਗ ਹੈ ਕਿ ਰਾਮ ਰਹੀਮ ਨੇ ਭਗਤ ਰਵਿਦਾਸ ਅਤੇ ਭਗਤਕਬੀਰ ਜੀ ਬਾਰੇ  ਬੇਹੱਦ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਨੂੰ ਲੈ ਕੇ ਜਲੰਧਰ ‘ਚ ਗੁਰਮੀਤ ਰਾਮ  ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਰਾਮ ਰਹੀਮ ਨੇ ਹਾਲ ਹੀ ‘ਚ ਪੈਰੋਲ ‘ਤੇ ਰਹਿੰਦਿਆਂ 5 ਫਰਵਰੀ ਨੂੰ ਗੁਰੂ ਰਵਿਦਾਸ ਅਤੇ ਸੰਤ ਕਬੀਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜੋ ਇਕ ਯੂ-ਟਿਊਬ ਚੈਨਲ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਸਨ।

Leave a Reply