ਭਾਈ ਅੰਮ੍ਰਿਤਪਾਲ ਸਿੰਘ ਸਾਥੀਆਂ ਸਣੇ ਗ੍ਰਿਫ਼ਤਾਰ, ਰਾਜ ’ਚ ਇੰਟਰਨੈੱਟ ਤੇ SMS ਸੇਵਾਵਾਂ ਬੰਦ

ਅੰਮ੍ਰਿਤਸਰ: ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਆਈ ਦੂਜੀ ਤੇ ਤਾਜ਼ਾ ਇੰਟਰਵਿਊ ਤੋਂ ਬਾਅਦ ਸਵਾਲਾਂ ਦੇ ਘੇਰੇ ’ਚ ਆਈ ਪੰਜਾਬ ਸਰਕਾਰ ਨੇ ਹੁਣ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਰਾਹੀਂ ਨਮੋਸ਼ੀ ਤੋਂ ਬਚਣ ਦਾ ਯਤਨ ਕੀਤਾ ਹੈ। ਪੰਜਾਬ ਪੁਲੀਸ ਨੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁੱਝ ਸਾਥੀਆਂ ਨੂੰ ਆਪਣੀਆਂ ਗੱਡੀਆਂ ਰਾਹੀ ਸ਼ਾਹਕੋਟ ਥਾਣੇ ’ਚੋਂ ਲੈ ਕੇ ਰਵਾਨਾ ਹੋ ਗਈ ਹੈ। ਇਸ ਦੌਰਾਨ ਐੱਸਪੀ (ਡੀ) ਜਲੰਧਰ ਸਰਬਜੀਤ ਸਿੰਘ ਬਾਹੀਆ ਮੌਜੂਦ ਸਨ ਪਰ ਕਿਸੇ ਵੀ ਪੁਲੀਸ ਅਧਿਕਾਰੀ ਵੱਲੋਂ ਪੱਤਰਕਾਰਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲੀਸ ਕਿਸੇ ਅਣਦੱਸੀ ਥਾਂ ‘ਤੇ ਲੈ ਗਈ ਹੈ।ਅੱਜ ਸਵੇਰ ਤੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਵਿੱਢਿਆ ਸੀ। ਅਪਰੇਸ਼ਨ ਬਾਅਦ ਦੁਪਹਿਰ ਤੱਕ ਮੁਕੰਮਲ ਨਹੀਂ ਸੀ ਹੋਇਆ, ਕਿਉਂਕਿ ਮਹਿਤਪੁਰ, ਮਲਸੀਆਂ ਅਤੇ ਸ਼ਾਹਕੋਟ ਇਲਾਕੇ ਵਿੱਚ ਪੁਲੀਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਰੋਕਣ ‘ਤੇ ਭਾਵੇਂ ਉਨ੍ਹਾਂ ਦੇ 6 ਸਾਥੀ ਪੁਲੀਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਸੀ ਪਰ ਅੰਮ੍ਰਿਤਪਾਲ ਸਿੰਘ ਮੌਕੇ ‘ਤੋਂ ਨਿਕਲ ਜਾਣ ਵਿੱਚ ਸਫ਼ਲ ਹੋ ਗਏ ਸਨ। ਪੁਲੀਸ ਉਨ੍ਹਾਂ ਦਾ ਲਗਾਤਾਰ ਪਿੱਛਾ ਕੀਤਾ। ਇਸ ਦੌਰਾਨ ਸਰਕਾਰ ਨੇ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਬੰਦ ਕਰ ਦਿੱਤੀਆਂ ਹਨ।

ਇਸੇ ਦੌਰਾਨ ਇਕ ਗੱਡੀ, ਜਿਸ ਵਿੱਚ ਸਮਝਿਆ ਜਾਂਦਾ ਹੈ ਕਿ ਅੰਮ੍ਰਿਤਪਾਲ ਸਿੰਘ ਆਪ ਮੌਜੂਦ ਸੀ, ਵਿੱਚੋਂ ਸੰਗਤਾਂ ਨੂੰ ਇਹ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਲੋਕੇਸ਼ਨ ਭੇਜੀ ਜਾ ਰਹੀ ਹੈ ਅਤੇ ਉਹ ਉਸ ਲੋਕੇਸ਼ਨ ‘ਤੇ ਪਹੁੰਚਣ। ਇਹ ਵੀਡੀਉ ਸਾਹਮਣੇ ਆਉਣ ਤੋਂ ਬਾਅਦ ਹੀ ਇਕਦਮ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਤਾਂ ਜੋ ਲੋਕ ਕਿਤੇ ਵੀ ਇਕੱਤਰ ਨਾ ਹੋ ਸਕਣ ਅਤੇ ਦੂਜੇ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਕੋਈ ਅਫ਼ਵਾਹਾਂ ਨਾ ਫ਼ੈਲਾਈਆਂ ਜਾਣ।

ਇਸ ਦੌਰਾਨ ਪੰਜਾਬ ਵਿੱਚ 19 ਮਾਰਚ ਨੂੰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਇਸ ਦੌਰਾਨ ਪੰਜਾਬ ਵਿੱਚ ਸਿਰਫ਼ ਇੰਟਰਨੈੱਟ ਸੇਵਾਵਾਂ ਨੂੰ ਬੰਦ ਕੀਤਾ ਹੈ। ਦੂਜੇ ਪਾਸੇ ਪੰਜਾਬ ਪੁਲੀਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਪੁਲੀਸ ਜੋ ਵੀ ਕਰ ਰਹੀ ਹੈ, ਉਹ ਸੂਬੇ ’ਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਕਰ ਰਹੀ ਹੈ। ਸ

Leave a Reply

error: Content is protected !!