ਬਾਬਾ ਫੁੱਮਣ ਸਿੰਘ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
ਅੰਮ੍ਰਿਤਸਰ: ਅੰਮ੍ਰਿਤਪਾਲ ਸਿੰਘ ਦੀ ਗਿ੍ਫ਼ਤਾਰੀ ਤੋਂ ਬਾਅਦ ਪੁਲਿਸ ਵਲੋਂ ਅਜਨਾਲਾ ਖ਼ੇਤਰ ਦੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲੈ ਲਏ ਜਾਣ ਦੀ ਸੂਚਨਾ ਮਿਲੀ ਹੈ। ਪੁਲਿਸ ਵਲੋਂ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਫੁੱਮਣ ਸਿੰਘ ਨੂੰ ਵੀ ਹਿਰਾਸਤ ਲਿਆ ਗਿਆ ਹੈ। ਇਸ ਤੋਂ ਬਾਅਦ ਬਾਬਾ ਫੁੱਮਣ ਸਿੰਘ ਦੇ ਪਰਿਵਾਰਕ ਮੈਂਬਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਥਾਣਾ ਅਜਨਾਲਾ ਵਿਖੇ ਪਹੁੰਚੇ ਹੋਏ ਹਨ।