ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਬੱਸ ਪਲਟਣ ਕਾਰਨ 4 ਬਿਹਾਰੀ ਮਰੇ
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਸਵੇਰੇ ਬੱਸ ਦੇ ਪਲਟਣ ਕਾਰਨ ਬਿਹਾਰ ਦੇ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖ਼ਮੀ ਹੋ ਗਏ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਬਾਰਸੂ ਇਲਾਕੇ ‘ਚ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਡਰਾਈਵਰ ਦਾ ਵਾਹਨ ‘ਤੇ ਕੰਟਰੋਲ ਗੁਆਉਣ ਕਾਰਨ ਬੱਸ ਪਲਟ ਗਈ। ਅਧਿਕਾਰੀਆਂ ਮੁਤਾਬਕ ਹਾਦਸੇ ਵਿੱਚ ਮਾਰੇ ਗਏ ਚਾਰ ਯਾਤਰੀ ਬਿਹਾਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਜ਼ਖ਼ਮੀ 28 ਯਾਤਰੀਆਂ ‘ਚੋਂ 23 ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।