ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ, ‘ਇੰਟਰਨੈੱਟ’ ਨੂੰ ਲੈ ਕੇ ਵੀ ਆਖ਼ੀ ਇਹ ਗੱਲ
ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪੁਲਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਵੱਡੇ ਦਾਅਵੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਹੁਣ ਤੱਕ 114 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਅੰਮ੍ਰਿਤਪਾਲ ਅਜੇ ‘ਫ਼ਰਾਰ’ ਹੈ। ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਦੇ ਆਈ. ਐੱਸ. ਆਈ. ਨਾਲ ਸਬੰਧ ਹੋਣ ਦਾ ਦਾਅਵਾ ਵੀ ਕੀਤਾ। ਉਨ੍ਹਾਂ ਕਿਹਾ ਕਿ ਅਨੰਦਪੁਰ ਖ਼ਾਲਸਾ ਫੋਰਸ (ਏ. ਕੇ. ਐੱਫ.) ਨਾਂ ਤੋਂ ਫੋਰਸ ਖੜ੍ਹੀ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਕਾਰਵਾਈ ਲਗਾਤਾਰ ਜਾਰੀ ਹੈ।