ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

ਚੰਡੀਗੜ੍ਹ/ਜਲੰਧਰ :  ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਜਲੰਧਰ ‘ਚ ਆਤਮ-ਸਮਰਪਣ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦੋਂ ਕਿ ਭਾਈ ਅੰਮ੍ਰਿਤਪਾਲ ਦੀ ਭਾਲ ਅਜੇ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਪੁਲਸ ਵੱਲੋਂ ਦਿੱਤੀ ਗਈ ਹੈ।

ਜਲੰਧਰ ਦੇ ਐੱਸ. ਐੱਸ. ਪੀ. (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਜਲੰਧਰ ਦੇ ਮਹਿਤਪੁਰ ਇਲਾਕੇ ‘ਚ ਇਕ ਗੁਰਦੁਆਰਾ ਸਾਹਿਬ ਨੇੜੇ ਆਤਮ-ਸਮਰਪਣ ਕਰ ਦਿੱਤਾ। ਐੱਸ. ਐੱਸ. ਪੀ. ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਭਾਲ ਅਜੇ ਜਾਰੀ ਹੈ।

ਉਨ੍ਹਾਂ ਨੇ ਦੱਸਿਆ ਕਿ ਸੂਬਾ ਪੁਲਸ ਹੁਣ ਤੱਕ ਅੰਮ੍ਰਿਤਪਾਲ ਦੇ 112 ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਅੰਮ੍ਰਿਤਪਾਲ ਦੀ ਭਾਲ ‘ਚ ਐਤਵਾਰ ਨੂੰ ਪੁਲਸ ਨੇ ਫਲੈਗ ਮਾਰਚ ਵੀ ਕੱਢਿਆ ਅਤੇ ਪੂਰੇ ਸੂਬੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ।

Leave a Reply

error: Content is protected !!