ਜਲੰਧਰ ‘ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਜਲਦ ਹੋਵੇਗਾ ਨਵੀਂ ਤਾਰੀਖ਼ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ‘ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜ਼ਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ-ਨਿਰਦੇਸ਼ ਲੈ ਕੇ ਨਵੀਂ ਤਾਰੀਖ਼ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ।
ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।