ਬਦਲਾਅ ਦੇ ਰੰਗ: ਗੁਰਦੁਆਰਾ ਸਾਹਿਬ ਜਾ ਰਹੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਗੋਨਿਆਣਾ: ਨਜ਼ਦੀਕੀ ਪਿੰਡ ਨਾਥੇਆਣਾ (ਮਹਿਮਾ ਸਰਜਾ) ਵਿਖੇ ਬੀਤੀ ਰਾਤ ਪਿੰਡ ਦੇ ਸ਼ਮਸਾਨਘਾਟ ਕੋਲ ਤੇਜ਼ਧਾਰ ਹਥਿਆਰਾਂ ਨਾਲ ਇਕ ਬਜ਼ੁਰਗ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ (75) ਪੁੱਤਰ ਰਾਮ ਸਿੰਘ ਵਾਸੀ ਪਿੰਡ ਸਵੀਆ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਪਿੰਡ ਕੋਠੇ ਨਾਥੇਆਣਾ ਵਿਖੇ ਭਾਈ ਜੀਤਾ ਗੁਰਦੁਆਰਾ ਸਾਹਿਬ ਵਿਖੇ ਰਹਿ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਬੀਤੀ ਰਾਤ ਜਦੋਂ ਸੁਖਦੇਵ ਸਿੰਘ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਤਾਂ ਇਸ ਦੌਰਾਨ ਕਿਸੇ ਵਿਅਕਤੀ ਨੇ ਉਸ ਦਾ ਕਤਲ ਕਰ ਦਿੱਤਾ। ਸੂਚਨਾ ਮਿਲਣ ’ਤੇ ਥਾਣਾ ਨੇਹੀਆਂ ਵਾਲਾ ਦੇ ਮੁੱਖ ਅਫ਼ਸਰ ਤਰੁਣਦੀਪ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।