ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ’ਚ ਗੋਲ਼ੀਆਂ ਚੱਲਣ ਕਾਰਣ ਦਹਿਸ਼ਤ ਫੈਲ ਗਈ। ਇਸ ਗੋਲ਼ੀ ਕਾਂਡ ’ਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਉਧਰ ਜ਼ਖਮੀ ਨੌਜਵਾਨ ਦੀ ਪਹਿਚਾਣ ਧੀਰਜ ਕੁਮਾਰ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦੇ ਮੁਹੱਲਾ ਵਿਜੇ ਨਗਰ ਦਾ ਰਹਿਣ ਵਾਲਾ ਹੈ।

ਹਸਪਤਾਲ ਵਿਚ ਜੇਰੇ ਇਲਾਜ ਜ਼ਖਮੀ ਨੌਜਵਾਨ ਦੇ ਸਾਥੀ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਨੂੰ ਲੈ ਕੇ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਕੰਮ ਲਈ ਗਏ ਸੀ ਤਾਂ ਇਸ ਦੌਰਾਨ ਉਥੇ ਉਨ੍ਹਾਂ ਦੀ ਜਾਨ ਪਹਿਚਾਣ ਦੇ ਨੌਜਵਾਨ ਨੇ ਹੀ ਉਨ੍ਹਾਂ ਉਪਰ ਗੋਲ਼ੀਆਂ ਚਲਾ ਦਿੱਤੀਆਂ ਜਿਸ ਕਾਰਨ ਇਕ ਗੋਲ਼ੀ ਧੀਰਜ ਕੁਮਾਰ ਦੇ ਪੇਟ ਦੇ ਹੇਠਲੇ ਹਿੱਸੇ ’ਚ ਜਾ ਲੱਗੀ ਜਦਕਿ ਉਸ ਵਲੋਂ ਕਿਸੇ ਤਰ੍ਹਾਂ ਨਾਲ ਆਪਣੀ ਜਾਨ ਬਚਾਈ ਗਈ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀ ਸੁਭਾਸ਼ ਭਗਤ ਦਾ ਕਹਿਣਾ ਹੈ ਕਿ ਫਿਲਹਾਲ ਅਜੇ ਤੱਕ ਘਟਨਾ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

Leave a Reply

error: Content is protected !!