ਦੇਸ਼-ਵਿਦੇਸ਼

ਸ੍ਰੀ ਅਨੰਦਪੁਰ ਸਾਹਿਬ ਦੀ ਮਨਸੁਖ ਕੌਰ ਢਿੱਲੋਂ ਨੇ ਅਮਰੀਕਾ ’ਚ ਗੱਡੇ ਝੰਡੇ, ਹਾਸਲ ਕੀਤਾ ਵੱਡਾ ਮੁਕਾਮ

ਸ੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਰਹਿਣ ਵਾਲੀ ਮਨਸੁਖ ਕੌਰ ਨੇ ਅਮਰੀਕਾ ‘ਚ ਵੱਡਾ ਮੁਕਾਮ ਹਾਸਲ ਕੀਤਾ ਹੈ। ਜਾਣਕਾਰੀ ਮੁਤਾਬਕ ਐੱਚ. ਪੀ. ਗੈਸ ਏਜੰਸੀ ਸ੍ਰੀ ਅਨੰਦਪੁਰ ਸਾਹਿਬ ਦੇ ਮਾਲਕ ਜਸਵਿੰਦਰ ਸਿੰਘ ਢਿੱਲੋਂ ਦੀ ਸਪੁੱਤਰੀ ਮਨਸੂਖ ਕੌਰ ਅਮਰੀਕਾ ਵਿਚ ਡਾਕਟਰ ਬਣੀ ਹੈ, ਜਿਸ ਦੀ ਖੁਸ਼ੀ ਵਿਚ ਸ਼ਹਿਰ ਵਾਸੀਆਂ ਵਲੋਂ ਢਿੱਲੋਂ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਦੱਸਣਯੋਗ ਹੈ ਕਿ ਉਜਲਾ ਹੋਮਾ ਯੂਨੀਵਰਸਿਟੀ ਅਮਰੀਕਾ ਦੀ ਬੀਤੇ ਸੈਸ਼ਨ ਦੀ ਸਭ ਤੋਂ ਘੱਟ ਉਮਰ ਦੀ ਮਨਸੁਖ ਨੇ ਡਾਕਟਰ ਬਣ ਕੇ ਆਪਣੇ ਮਾਤਾ ਪਿਤਾ ਅਤੇ ਇਸ ਗੁਰੂ ਨਗਰੀ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਮਨਸੁੱਖ ਕੌਰ ਦੇ ਪਿਤਾ ਜਸਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਨਗਰੀ ਦੀ ਤਿਲ ਫੁੱਲ ਸੇਵਾ ਕਰ ਕੇ ਮਾਣ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਪੁੱਤਰ ਜਸਨੂੰਰ ਸਿੰਘ ਢਿੱਲੋਂ ਵੀ ਡਾਕਟਰੀ ਦੀ ਪੜ੍ਹਾਈ ਪੂਰੀ ਕਰਕੇ ਲੋਕਾਂ ਦੀ ਸੇਵਾ ਵਿਚ ਜਲਦ ਹਾਜ਼ਰ ਹੋਵੇਗਾ।

ਇਸ ਖ਼ਬਰ ਬਾਰੇ ਕੁਮੈਂਟ ਕਰੋ-