ਅੰਮ੍ਰਿਤਪਾਲ ਦੇ ਮਾਮਲੇ ’ਚ ਪੁਲਿਸ ਦੇ ਨਿੱਤ ਨਵੇਂ ਦਾਅਵੇ

ਜਲੰਧਰ : ਪੁਲਿਸ ਦੇ ਦਾਅਵੇ ਮੁਤਾਬਕ ਉਹ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ, ਜਿਸ ’ਤੇ ਸਵਾਰ ਹੋ ਕੇ ਭਾਈ ਅਮ੍ਰਿਤਪਾਲ ਸਿੰਘ ਕਥਿੱਤ ਤੌਰ ’ਤੇ ਪੁਲਿਸ ਤੋਂ ਬਚ ਕੇ ਨਿਕਲ ਗਿਆ ਸੀ। ਇਹ ਮੋਟਰਸਾਈਕਲ ਜਲੰਧਰ ਤੋਂ ਲਗਭਗ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ਵਿਚ ਲਾਵਾਰਿਸ ਹਾਲਤ ਵਿਚ ਬਰਾਮਦ ਹੋਇਆ ਹੈ। ਜਿਸ ਨੂੰ ਕਬਜ਼ੇ ਵਿਚ ਲੈ ਕੇ ਪੁਲਸ ਨੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਉਧਰ ਪੁਲਸ ਦੁਪਹਿਰ ਲਗਭਗ 12 ਵਜੇ ਅੰਮ੍ਰਿਤਪਾਲ ਦੇ ਪਿੰਡ ਪਿੰਡ ਜੱਲੂਪੁਰ ਖੇੜਾ ਪਹੁੰਚੀ ਅਤੇ ਅੰਮ੍ਰਿਤਪਾਲ ਦੀ  ਮਾਤਾ ਜੀ ਤੋਂ ਲਗਭਗ ਇਕ ਘੰਟਾ ਪੁੱਛਗਿੱਛ ਕੀਤੀ ਗਈ।

ਪਹਿਲਾਂ ਬ੍ਰੀਜ਼ਾ ਕਾਰ ’ਚ ਹੋਇਆ ਸੀ ਫਰਾਰ

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਬ੍ਰੀਜ਼ਾ ਕਾਰ ਵਿਚ ਫਰਾਰ ਹੋਇਆ ਸੀ। ਜਿਸ ਬ੍ਰੀਜ਼ਾ ਕਾਰ ਵਿਚ ਅੰਮ੍ਰਿਤਪਾਲ ਫਰਾਰ ਹੋਇਆ ਸੀ ਉਸ ਨੂੰ ਵੀ ਪੁਲਸ ਨੇ ਬਰਾਮਦ ਕਰ ਲਿਆ ਹੈ। ਆਈ. ਜੀ. ਸੁਖਚੈਨ ਸਿੰਘ ਮੁਤਾਬਕ ਪੁਲਸ ਨੇ ਅੰਮ੍ਰਿਤਪਾਲ ਦੀ ਭੱਜਣ ਵਿਚ ਮਦਦ ਕਰਨ ਵਾਲੇ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਭੇਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਚਾਰਾਂ ਨੇ ਉਸ ਦੀ ਫਰਾਰੀ ਵਿਚ ਅਹਿਮ ਭੂਮਿਕਾ ਨਿਭਾਈ ਸੀ। ਪੁਲਸ ਨੇ ਮੁਲਜ਼ਮ ਮਨਪ੍ਰੀਤ ਮੰਨਾ ਤੋਂ ਬ੍ਰੀਜ਼ਾ ਕਾਰ ਬਰਾਮਦ ਕੀਤੀ ਹੈ। ਆਈ. ਜੀ. ਨੇ ਕਿਹਾ ਕਿ ਜਾਂਚ ਵਿਚ ਇਕ ਅਹਿਮ ਗੱਲ ਇਹ ਸਾਹਮਣੇ ਆਈ ਹੈ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਅੰਮ੍ਰਿਤਪਾਲ ਨੰਗਲ ਅੰਬੀਆਂ ਪਿੰਡ ਪਹੁੰਚਿਆ ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿਚ ਉਸ ਨੇ ਪਹਿਲਾਂ ਕੱਪੜੇ ਬਦਲੇ। ਉਥੇ ਅੰਮ੍ਰਿਤਪਾਲ ਨੇ ਆਪਣਾ ਭੇਸ ਬਦਲਦਿਆਂ ਪੈਂਟ-ਸ਼ਰਟ ਪਾਈ ਅਤੇ ਤਲਵਾਰ ਵੀ ਉਥੇ ਹੀ ਛੱਡ ਦਿੱਤੀ। ਜਿੱਥੋਂ ਉਸ ਦੀ ਮਦਦ ਤਿੰਨ ਹੋਰ ਵਿਅਕਤੀਆਂ ਨੇ ਕੀਤੀ ਅਤੇ ਇਹ ਚਾਰ ਜਣੇ ਦੋ ਮੋਟਰਸਾਈਕਲਾਂ ’ਤੇ ਬੈਠ ਕੇ ਫਰਾਰ ਹੋ ਗਏ।

Leave a Reply

error: Content is protected !!