ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਰੈਲੀ ਕੱਢਣ ਵਾਲੇ 4 ਸਿੱਖ ਗ੍ਰਿਫ਼ਤਾਰ
ਰਾਏਪੁਰ : ਪੁਲੀਸ ਨੇ ਫ਼ਰਾਰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਕਥਿਤ ਤੌਰ ’ਤੇ ਇਸ ਸ਼ਹਿਰ ਵਿੱਚ ਕੱਢੀ ਗਈ ਰੈਲੀ ਕਾਰਨ ਚਾਰ ਸਿੱਖਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਛੱਤੀਸਗੜ੍ਹ ਦੀ ਰਾਜਧਾਨੀ ਦੇ ਰਹਿਣ ਵਾਲੇ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ ਮਿੰਟੂ ਸੰਧੂ ਉਰਫ ਹਰਿੰਦਰ ਸਿੰਘ ਖਾਲਸਾ (44) ਅਤੇ ਹਰਪ੍ਰੀਤ ਸਿੰਘ ਰੰਧਾਵਾ ਉਰਫ ਚਿੰਟੂ (42) ਵਜੋਂ ਹੋਈ ਹੈ। ਮੌਕੇ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪ੍ਰਾਪਤ ਜਾਣਕਾਰੀ ’ਤੇ ਰਾਏਪੁਰ ਦੀ ਸਿਵਲ ਲਾਈਨ ਪੁਲੀਸ ਨੇ ਆਈਪੀਸੀ ਦੀ ਧਾਰਾ 147, 153 (ਏ), 504 ਅਤੇ 505 (1) (ਬੀ) ਦੇ ਤਹਿਤ ਕੇਸ ਦਰਜ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।