ਦਿੱਲੀ ਪੁਲੀਸ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਸਬੰਧੀ ਕੇਸ ਦਰਜ ਕੀਤਾ
ਨਵੀਂ ਦਿੱਲੀ: ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਨੇ ਭਾਰਤੀ ਦੰਡਾਵਲੀ, ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਮੁਤਾਬਕ ਵਿਦੇਸ਼ ਵਿਚ ਭਾਰਤੀ ਨਾਗਰਿਕਾਂ ਨੇ ਹੀ ਇਹ ਗੈਰ-ਕਾਨੂੰਨੀ ਕੰਮ ਕੀਤੇ ਸਨ। ਇਸ ਲਈ ਇਹ ਕਾਰਵਾਈ ਕੀਤੀ ਗਈ ਹੈ। ਭਾਰਤੀ ਹਾਈ ਕਮਿਸ਼ਨ ‘ਚ 19 ਮਾਰਚ ਦੀ ਘਟਨਾ ‘ਤੇ ਵਿਦੇਸ਼ ਮੰਤਰਾਲੇ ਤੋਂ ਰਿਪੋਰਟ ਮਿਲਣ ‘ਤੇ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲੀਸ ਨੂੰ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।