ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇ ਵਿਸ਼ੇਸ਼ ਇਕੱਤਰਤਾ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਲੋਂ ਮਿਤੀ 27 ਮਾਰਚ 2023 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ/ਸੰਪ੍ਰਦਾਵਾਂ/ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ।

ਜਥੇਦਾਰ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ। ਇਸ ਤੋਂ ਇਲਾਵਾ ਸਿੱਖ ਸੰਗਤਾਂ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ ਆਈਡੀ (akaltakhatsahib84@gmail.com) ‘ਤੇ ਭੇਜ ਸਕਦੀਆਂ ਹਨ। ਦੱਸ ਦੇਈਏ ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਏ ਗਏ ਮੁਖੀ ਸਾਹਿਬਾਨ ਹੀ ਸ਼ਾਮਲ ਹੋਣਗੇ।

Leave a Reply

error: Content is protected !!