ਬਿਹਾਰ ’ਚ ਅਧਿਆਪਕ ਦੇ ਕੁੱਟਣ ਨਾਲ 7 ਸਾਲਾ ਬੱਚੇ ਦੀ ਮੌਤ
ਪਟਨਾ : ਬਿਹਾਰ ਦੇ ਸਹਿਰਸਾ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਅਧਿਆਪਕ ਵੱਲੋਂ ਕਥਿਤ ਤੌਰ ’ਤੇ ਕੁੱਟਣ ਤੋਂ ਬਾਅਦ 7 ਸਾਲਾ ਇਕ ਬੱਚੇ ਦੀ ਮੌਤ ਹੋ ਗਈ। ਪੀੜਤ ਆਦਿੱਤਿਆ ਕੁਮਾਰ ਸਦਰ ਥਾਣਾ ਇਲਾਕੇ ਦੇ ਇਕ ਪਿੰਡ ਦੇ ਇਕ ਨਿੱਜੀ ਸਕੂਲ ’ਚ ਐੱਲ.ਕੇ.ਜੀ. ਦਾ ਵਿਦਿਆਰਥੀ ਸੀ। ਉਹ ਪਿਛਲੇ 10 ਦਿਨਾਂ ਤੋਂ ਹੋਸਟਲ ’ਚ ਰਹਿ ਰਿਹਾ ਸੀ। ਉਸ ਦੇ ਮਾਤਾ-ਪਿਤਾ ਨੇੜੇ ਹੀ ਮਧੇਪੁਰਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।