ਭਾਰਤ

ਬਿਹਾਰ ’ਚ ਅਧਿਆਪਕ ਦੇ ਕੁੱਟਣ ਨਾਲ 7 ਸਾਲਾ ਬੱਚੇ ਦੀ ਮੌਤ

ਪਟਨਾ : ਬਿਹਾਰ ਦੇ ਸਹਿਰਸਾ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਅਧਿਆਪਕ ਵੱਲੋਂ ਕਥਿਤ ਤੌਰ ’ਤੇ ਕੁੱਟਣ ਤੋਂ ਬਾਅਦ 7 ਸਾਲਾ ਇਕ ਬੱਚੇ ਦੀ ਮੌਤ ਹੋ ਗਈ। ਪੀੜਤ ਆਦਿੱਤਿਆ ਕੁਮਾਰ ਸਦਰ ਥਾਣਾ ਇਲਾਕੇ ਦੇ ਇਕ ਪਿੰਡ ਦੇ ਇਕ ਨਿੱਜੀ ਸਕੂਲ ’ਚ ਐੱਲ.ਕੇ.ਜੀ. ਦਾ ਵਿਦਿਆਰਥੀ ਸੀ। ਉਹ ਪਿਛਲੇ 10 ਦਿਨਾਂ ਤੋਂ ਹੋਸਟਲ ’ਚ ਰਹਿ ਰਿਹਾ ਸੀ। ਉਸ ਦੇ ਮਾਤਾ-ਪਿਤਾ ਨੇੜੇ ਹੀ ਮਧੇਪੁਰਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਸਦਰ ਥਾਣੇ ਦੇ ਸਬ-ਇੰਸਪੈਕਟਰ ਬ੍ਰਿਜੇਸ਼ ਚੌਹਾਨ ਨੇ ਕਿਹਾ,”ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਸੀਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਕੁੱਟਮਾਰ ਦੇ ਕਾਰਣ ਉਸ ਦੀ ਮੌਤ ਹੋਈ ਹੈ। ਅਸੀਂ ਸਕੂਲ ਦੇ ਮਾਲਕ ਨੂੰ ਵੀ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ, ਉਹ ਫਰਾਰ ਹੈ।”

 

ਇਸ ਖ਼ਬਰ ਬਾਰੇ ਕੁਮੈਂਟ ਕਰੋ-