ਹੁਣ ਭਾਈ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ NSA ਲਾ ਕੇ ਭੇਜਿਆ ਆਸਾਮ
ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਸਾਥੀ ਅਤੇ ਗੰਨਮੈਨ ਵਰਿੰਦਰ ਸਿੰਘ ਜੌਹਲ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਰ ਵਰਿੰਦਰ ਜੌਹਲ ’ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਲਗਾਇਆ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਜੌਹਲ ਸਮੇਤ ਹੁਣ ਤਕ 8 ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਚੁੱਕਾ ਹੈ।