ਲੁਧਿਆਣਾ ਦੇ ਮਸ਼ਹੂਰ ਸਪਾ ਸੈਂਟਰ ’ਤੇ ਪੁਲਸ ਦੀ ਰੇਡ, 5 ਕੁੜੀਆਂ ਨੂੰ ਲਿਆ ਹਿਰਾਸਤ ’ਚ
ਲੁਧਿਆਣਾ : ਲੁਧਿਆਣਾ ਦੇ ਦੁੱਗਰੀ ਇਲਾਕੇ ਵਿਚ ਪੈਂਦੇ ਨਾਮੀ ਸਪਾ ਸੈਂਟਰ ’ਤੇ ਲੁਧਿਆਣਾ ਪੁਲਸ ਵੱਲੋਂ ਬੀਤੀ ਰਾਤ ਰੇਡ ਕੀਤੀ ਗਈ। ਇਸ ਦੌਰਾਨ ਇਥੇ ਪੁਲਸ ਨੂੰ ਇਤਰਾਜ਼ਯੋਗ ਸਮਾਨ ਵੀ ਬਰਾਮਦ ਹੋਇਆ, ਜਿਸ ਨੂੰ ਲੈ ਕੇ ਪੁਲਸ ਵੱਲੋਂ ਮਾਮਲਾ ਵੀ ਦਰਜ ਕੀਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਇਸ ਰੇਡ ਦੌਰਾਨ ਪੁਲਸ ਨੇ ਕਈਆਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਡੀ. ਐੱਸ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਦੁੱਗਰੀ ਵਿਚ ਪੈਂਦੇ ਸਪਾ ਸੈਂਟਰ ਵਿਚ ਰੇਡ ਕੀਤੀ ਗਈ। ਜਿੱਥੇ ਪੁਲਸ ਨੇ ਮੈਨੇਜਰ ਸਮੇਤ 5 ਕੁੜੀਆਂ ਨੂੰ ਹਿਰਾਸਤ ਵਿਚ ਲਿਆ ਹੈ। ਫਿਲਹਾਲ ਪੁਲਸ ਵਲੋਂ ਹਿਰਾਸਤ ਵਿਚ ਲਏ ਗਏ ਸਟਾਫ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਸਪਾ ਸੈਂਟਰ ਵਿਚ ਗਲਤ ਕੰਮ ਚੱਲ ਰਿਹਾ ਹੈ। ਇਸ ਦੌਰਾਨ ਪੁਲਸ ਨੇ ਸਪਾ ਸੈਂਟਰ ’ਤੇ ਰੇਡ ਕਰ ਦਿੱਤੀ। ਪੁਲਸ ਨੇ ਮੈਨੇਜਰ ਅਤੇ ਪੰਜ ਕੁੜੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਦੌਰਾਨ ਸਪਾ ਸੈਂਟਰ ਵਿਚੋਂ ਪੁਲਸ ਨੂੰ ਇਤਰਾਜ਼ਯੋਗ ਸਮਾਨ ਵੀ ਮਿਲਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।