ਹੁਣ ਭਾਈ ਅੰਮ੍ਰਿਤਪਾਲ ਸਿੰਘ ਦੇ ਨੇਪਾਲ ’ਚ ਹੋਣ ਦਾ ਦਾਅਵਾ
ਚੰਡੀਗੜ੍ਹ: ਹੁਣ ਸਰਕਾਰ ਨੇ ਨਵਾਂ ਜ਼ੁਮਲਾ ਛੱਡਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਨੇਪਾਲ ‘ਚ ਲੁਕੇ ਹੋਣ ਦਾ ਖਦਸ਼ਾ ਹੈ। ਇਸ ਦਰਮਿਆਨ ਸੋਮਵਾਰ ਨੂੰ ਭਾਰਤ ਸਰਕਾਰ ਨੇ ਨੇਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਸ ਤੋਂ ਇਲਾਵਾ ਭਾਰਤ ਸਰਕਾਰ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਜੇਕਰ ਉਹ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰ ਕੇ ਕਿਸੇ ਤੀਜੇ ਦੇਸ਼ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉੱਥੇ ਹੀ ਹੁਣ ਭਾਈ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀ ਕਥਿੱਤ ਸੈਲਫੀ ਵੀ ਵਾਇਰਲ ਕੀਤੀ ਜਾ ਰਹੀ ਹੈ ਪਰ ਲੋਕ ਇਸਨੂੰ ਫ਼ੇਕ ਦੱਸ ਰਹੇ ਨੇ।