ਸ਼੍ਰੋਮਣੀ ਕਮੇਟੀ ਨੇ ਸਾਲ 2023-24 ਲਈ 1138 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਵਿੱਤੀ ਵਰ੍ਹੇ 2023-24 ਵਾਸਤੇ 1138 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨ ਕੀਤਾ ਗਿਆ। ਇਸ ਵਾਰ 32 ਕਰੋੜ ਰੁਪਏ ਘਾਟੇ ਦਾ ਬਜਟ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੇ ਬਜਟ ਇਜਲਾਸ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦੋਂ ਕਿ ਬਜਟ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਪੇਸ਼ ਕੀਤਾ। ਇਸ ਵਾਰ ਦੇ ਮੁੱਖ ਬਜਟ ਵਿੱਚ ਹਰਿਆਣਾ ਦੇ ਗੁਰਦੁਆਰੇ ਅਤੇ ਵਿਦਿਅਕ ਅਦਾਰਿਆਂ ਦਾ ਬਜਟ ਸ਼ਾਮਲ ਨਹੀਂ ਪਰ ਇਸ ਸਬੰਧ ਵਿੱਚ ਵੱਖਰੇ ਤੌਰ 57 ਕਰੋੜ ਰੁਪਏ ਦਾ ਸਪਲੀਮੈਟਰੀ ਬਜਟ ਰੱਖਿਆ ਗਿਆ। ਪਿਛਲੇ ਸਾਲ ਸਿੱਖ ਸੰਸਥਾ ਦਾ ਬਜਟ 988 ਕਰੋੜ ਰੁਪਏ ਸੀ।

Leave a Reply

error: Content is protected !!