ਪੰਜਾਬ ‘ਚ ‘ਮੌਸਮ’ ਨੂੰ ਲੈ ਕੇ ਨਵਾਂ ਅਲਰਟ ਜਾਰੀ
ਲੁਧਿਆਣਾ: ਪੰਜਾਬ ‘ਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੱਛਮੀ ਚੱਕਰਵਾਤ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 30 ਅਤੇ 31 ਮਾਰਚ ਨੂੰ ਪੰਜਾਬ ‘ਚ ਆਮ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਹਾਲਾਂਕਿ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ।