ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ’ਚ ਕੰਮ ਕਰਨ ਦੇ ਯੋਗ: ਅਦਾਲਤ

ਵਾਸ਼ਿੰਗਟਨ: ਅਮਰੀਕੀ ਤਕਨਾਲੋਜੀ ਖੇਤਰ ਵਿੱਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਜੱਜ ਨੇ ਫੈਸਲਾ ਸੁਣਾਇਆ ਹੈ ਕਿ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ਵਿੱਚ ਕੰਮ ਕਰ ਸਕਦੇ ਹਨ। ਯੂਐਸ ਜ਼ਿਲ੍ਹਾ ਜੱਜ ਤਾਨਿਆ ਚਟਕਨ ਨੇ ‘ਸੇਵ ਜੌਬਸ ਯੂਐੱਸਏ’ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਦੇ ਨਿਯਮਾਂ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਸੀ। ਇਸ ਨਿਯਮ ਦੇ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੀਆਂ ਕੁਝ ਸ਼੍ਰੇਣੀਆਂ ਦੇ ਜੀਵਨ ਸਾਥੀ ਨੂੰ ਰੁਜ਼ਗਾਰ ਅਧਿਕਾਰ ਕਾਰਡ ਜਾਰੀ ਕੀਤੇ ਜਾਂਦੇ ਹਨ।

Leave a Reply

error: Content is protected !!