ਸ਼ਾਹਕੋਟ ‘ਚ ਰੂਹ ਕੰਬਾਊ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ
ਜਲੰਧਰ/ਸ਼ਾਹਕੋਟ: ਜਲੰਧਰ ਵਿਖੇ ਭਿਆਨਕ ਹਾਦਸਾ ਵਾਪਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਦੇ ਨਾਲ ਜਾ ਟਕਰਾਏ। ਇਸ ਟਰਾਲੀ ਦੇ ਵੱਜਣ ਪਿੱਛੋਂ ਤਿੰਨ ਨੌਜਵਾਨਾਂ ਦੀ ਭਿਆਨਕ ਮੌਤ ਹੋ ਗਈ। ਫਿਲਹਾਲ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਜਿਹੜੇ ਦੋ ਨੌਜਵਾਨ ਮੌਕੇ ‘ਤੇ ਮਾਰੇ ਗਏ, ਉਨ੍ਹਾਂ ਵਿਚੋਂ ਇਕ ਦੀ ਮੌਕੇ ‘ਤੇ ਬਾਂਹ ਸਰੀਰ ਤੋਂ ਵਖ ਹੋ ਗਈ ਜਦਕਿ ਦੂਜੇ ਨੌਜਵਾਨ ਦੀ ਦਿਮਾਗ ਖੁੱਲ੍ਹ ਕੇ ਬਾਹਰ ਆ ਗਿਆ। ਉਥੇ ਹੀ ਤੀਜੇ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਮੌਤ ਹੋ ਗਈ।
ਤਿੰਨੇ ਨੌਜਵਾਨ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਹਾਦਸਾ ਢੰਡੋਵਾਲ ਰੋਡ ‘ਤੇ ਵਾਪਰਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਨੌਜਵਾਨ ਆਪਣੇ ਕੰਮ ਤੋਂ ਘਰੇ ਜਾ ਰਹੇ ਸਨ। ਉਕਤ ਨੌਜਵਾਨਾਂ ਦੀ ਪਛਾਣ ਵਿਨੇ, ਪ੍ਰਭਦੀਪ ਸਿੰਘ, ਅਤੇ ਬਲਜੀਤ ਸਿੰਘ ਵਜੋਂ ਹੋਈ ਹੈ।