ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23 ਫਰਵਰੀ ਨੂੰ ਨਾਮਜ਼ਦ ਕਰਦੇ ਹੋਏ ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਸੀ ਕਿ ਬੰਗਾ ਕੋਲ ਸਾਡੇ ਸਮੇਂ ਦੀਆਂ ਸਭ ਤੋਂ ਜ਼ਰੂਰੀ ਚੁਣੌਤੀਆਂ ਜਿਸ ਵਿਚ ਜਲਵਾਯੂ ਤਬਦੀਲੀ, ਧਰਤੀ ਦਾ ਵੱਧ ਰਿਹਾ ਤਾਪਮਾਨ ਅਤੇ ਗਰੀਬੀ ਸ਼ਾਮਿਲ ਹੈ, ਨਾਲ ਨਜਿੱਠਣ ਦਾ ਵਧੀਆ ਤਜ਼ਰਬਾ ਹੈ। ਦੱਸ ਦਈਏ ਕਿ ਬੰਗਾ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਹਨ ਜੋ ਵਿਸ਼ਵ ਬੈਂਕ ਦੇ ਪ੍ਰਧਾਨ ਦੀ ਭੂਮਿਕਾ ਲਈ ਨਾਮਜ਼ਦ ਹੋਏ ਸਨ। ਵਿਸ਼ਵ ਬੈਂਕ ਦੇ ਮੌਜੂਦਾ ਪ੍ਰਧਾਨ ਡੇਵਿਡ ਮਾਲਪਾਸ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਹ ਜੂਨ ਵਿੱਚ ਅਹੁਦਾ ਛੱਡ ਦੇਣਗੇ।