ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਲੰਧਰ : ਮੌਸਮ ਵਿਭਾਗ ਵਲੋਂ ਪੂਰੇ ਪੰਜਾਬ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਚੱਲਦੇ ਪੂਰੇ ਪੰਜਾਬ ਵਿਚ ਤੇਜ਼ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਅਗਲੇ 8 ਘੰਟਿਆਂ ਤਕ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੀਂਹ ਕਾਰਣ ਤਾਪਮਾਨ ਵਿਚ ਵੀ ਦੋ ਤੋਂ ਤਿੰਨ ਡਿਗਰੀ ਤੱਕ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਸੂਤਰਾਂ ਮੁਤਾਬਕ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਮੁੜ ਤੋਂ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਸਮਾਨ ਵਿਚ ਛਾਏ ਬੱਦਲਾਂ ਨੇ ਜਿੱਥੇ ਮੌਸਮ ਸੁਹਾਵਣਾ ਕੀਤਾ ਹੈ, ਉਥੇ ਹੀ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਮੀਂਹ ਦਾ ਇਹ ਦੌਰ ਅਜਿਹੇ ਸਮੇਂ ਸ਼ੁਰੂ ਹੋਇਆ ਹੈ ਜਦੋਂ ਕਣਕ ਦੀ ਫ਼ਸਲ ਵਾਢੀ ਲਈ ਲਗਭਗ ਤਿਆਰ ਖੜ੍ਹੀ ਹੈ। ਇਸ ਤੋਂ ਪਹਿਲਾਂ ਪਈ ਬਾਰਿਸ਼ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਖਾਸਾ ਨੁਕਸਾਨ ਕੀਤਾ ਸੀ।

ਉੱਥੇ ਹੀ ਮੌਸਮ ਵਿਭਾਗ ਨੇ 1 ਤੋਂ 4 ਅਪ੍ਰੈਲ ਤੱਕ ਅਲਰਟ ਜਾਰੀ ਕੀਤਾ ਹੈ। ਮੀਡੀਆ ਮੁਤਾਬਕ ਮੌਸਮ ਵਿਭਾਗ ਨੇ 3 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ ਤੇਜ਼ ਹਵਾ, ਮੀਂਹ ਅਤੇ ਗੜ੍ਹੇਮਾਰੀ ਪੈਣ ਦੀ ਸੰਭਾਵਨਾ ਜਤਾਈ ਹੈ। 1 ਅਤੇ 4 ਅਪ੍ਰੈਲ ਨੂੰ ਤੇਜ਼ ਹਵਾਵਾਂ ਚੱਲਣ ਦੀ ਵੀ ਗੱਲ ਆਖੀ ਗਈ ਹੈ। ਇਸ ਦਿਨ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਵਿਚ 5 ਅਪ੍ਰੈਲ ਤੋਂ ਮੌਸਮ ਸਾਫ਼ ਹੋ ਜਾਵੇਗਾ।

Leave a Reply

error: Content is protected !!