ਮੁਆਵਜ਼ਾ ਪਹਿਲਾਂ ਗਿਰਦਾਵਰੀ ਬਾਅਦ ਦੇ ਵਾਅਦੇ ਕਰਨ ਵਾਲਾ ਮੁੱਖ ਮੰਤਰੀ ਅਜੇ ਤੱਕ ਗਿਰਦਾਵਰੀਆਂ ਦੇ ਹੁਲਮ ਹੀ ਦੇ ਰਿਹਾ ਏ
ਚੰਡੀਗੜ੍ਹ : ਮੀਂਹ ਕਾਰਣ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਰੇ ਵਿਧਾਇਕ ਪਿੰਡਾਂ ’ਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਅਫ਼ਸਰ ਵੀ ਪਿੰਡਾਂ ’ਚ ਜਾ ਕੇ ਜਲਦ ਤੋਂ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨਾਂ ’ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਫ਼ਸਰਾਂ ਨੂੰ ਵੀ ਪਿੰਡਾਂ ’ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ ਲਈ ਕਿਹਾ ਹੈ ਅਤੇ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।